ਖੇਤੀ ਅੰਦੋਲਨ : ਸੰਘਰਸ਼ ਦਾ ਸਮਾਜਿਕ ਨਜਰੀਆ
ਖੇਤੀ ਅੰਦੋਲਨ : ਸੰਘਰਸ਼ ਦਾ ਸਮਾਜਿਕ ਨਜਰੀਆ - ਹਰਿੰਦਰ ਹੈਪੀ ਜਦ ਪੁਰੀ ਦੁਨੀਆਂ ਕੋਰੋਨਾ ਮਹਾਂਮਾਰੀ ਦੇ ਖਿਲਾਫ ਲੜਾਈ ਲੜ ਰਹੀ ਸੀ, ਭਾਰਤ ਸਰਕਾਰ ਨੇ "ਆਪਦਾ 'ਚ ਅਵਸਰ' ਲੱਭਦੀਆਂ ਖੇਤੀ ਲਈ ਸਭਤੋਂ ਉਪਜਾਊ ਜਮੀਨਾਂ ਨੂੰ ਕਾਰਪੋਰੇਟ ਹੱਥਾਂ ਵਿੱਚ ਦੇਣ ਲਈ ਤਿੰਨ ਕਾਨੂੰਨ ਪਾਸ ਕੀਤੇ। ਇਹ ਤਿੰਨੇ ਕਾਨੂੰਨ ਇਸ ਢੰਗ ਨਾਲ ਪੇਸ਼ ਕੀਤੇ ਗਏ ਜਿਵੇਂ ਖੇਤੀਬਾੜੀ ਦੇ ਸਮੁੱਚੇ ਸੰਕਟ ਨੂੰ ਇਨ੍ਹਾਂ ਕਾਨੂੰਨਾਂ ਦੁਆਰਾ ਹੀ ਹੱਲ ਕੀਤਾ ਜਾ ਸਕਦਾ ਹੈ. ਪਰ ਇਸਦੇ ਉਲਟ, ਕਿਸਾਨ-ਮਜਦੂਰ ਚੰਗੀ ਤਰ੍ਹਾਂ ਸਮਝ ਗਏ ਕਿ ਇਹ ਕਾਨੂੰਨ ਭਾਰਤੀ ਖੇਤੀਬਾੜੀ ਦੇ ਬਹੁ-ਪੱਧਰੀ ਸੰਕਟ ਨੂੰ ਖਤਮ ਕਰਨ ਦੀ ਬਜਾਏ ਹੋਰ ਡੂੰਘਾ ਕਰਨਗੇ. ਪੰਜਾਬ ਦੇ ਬੁੱਧੀਜੀਵੀਆਂ ਅਤੇ ਕਿਸਾਨ ਜਥੇਬੰਦੀਆਂ ਨੇ ਬਹੁਤ ਚਿਰ ਪਹਿਲਾਂ ਚੇਤਨਾ ਸ਼ੁਰੂ ਕਰ ਦਿਤੀ ਸੀ। ਹਰਿਆਣਾ ਦੇ ਪੀਪਲੀ ਵਿਖੇ ਪੁਲਿਸ ਦੀ ਕਾਰਵਾਈ ਅਤੇ 25 ਸਤੰਬਰ 2020 ਦੇ ਭਾਰਤ ਬੰਦ ਦੇ ਬਾਅਦ ਇਹ ਦੇਸ਼ ਵਿਆਪੀ ਅੰਦੋਲਨ ਬਣ ਗਿਆ। 7 ਨਵੰਬਰ 2020 ਨੂੰ, ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਵਿਖੇ, ਦੇਸ਼ ਦੀਆਂ ਜੁਝਾਰੂ ਕਿਸਾਨ ਜਥੇਬੰਦੀਆਂ ਨੇ "ਸੰਯੁਕਤ ਕਿਸਾਨ ਮੋਰਚਾ" ਬਣਾਇਆ। ਉਦੋਂ ਤੋਂ, ਕਿਸਾਨਾਂ ਨੇ ਦੇਸ਼ ਭਰ ਵਿੱਚ ਤਾਲਮੇਲ ਰੱਖਦਿਆਂ ਇੱਕ ਲੰਮੀ ਲੜਾਈ ਛੇੜੀ ਹੋਈ ਹੈ. 26 ਨਵੰਬਰ 2020 ਨੂੰ ਹੀ "ਦਿੱਲੀ ਚਲੋ" ਕਾਲ ਵਿੱਚ, ਕਿਸਾਨਾਂ ਨੇ ਕਿਹਾ ਸੀ ਕਿ ਇਹ ਲੜਾਈ ਲੰਬੇ ਸਮੇਂ ਤੱਕ ਚਲੇਗਾ। ਦਿੱਲੀ ਦੀਆਂ ਬਰੂਹ...